Monday, October 14, 2019
Home > News > ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦਾ ਅੱਜ ਹੋਏਗਾ ਐਲਾਨ..

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦਾ ਅੱਜ ਹੋਏਗਾ ਐਲਾਨ..

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਮਗਰੋਂ ਕਾਰਜਕਾਰੀ ਜਥੇਦਾਰ ਬਾਰੇ ਅੱਜ ਐਲਾਨ ਹੋਏਗਾ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਹੋ ਰਹੀ ਹੈ। ਮੀਟਿੰਗ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ।ਚਰਚਾ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਾਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਿੱਚੋਂ ਇੱਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਾਉਣਾ ਤੈਅ ਹੈ। ਇਸ ਬਾਰੇ ਬਾਅਦ ਦੁਪਹਿਰ ਦੋ ਵਜੇ ਤੱਕ ਐਲਾਨ ਹੋ ਸਕਦਾ ਹੈ,ਕਾਬਲੇਗੌਰ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣਾ ਅਹੁਦਾ ਤਿਆਗਣ ਲਈ ਅਸਤੀਫ਼ਾ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜ ਦਿੱਤਾ ਸੀ। ਅਸਤੀਫ਼ਾ ਮਿਲਣ ਮਗਰੋਂ ਅਗਲੇਰੀ ਕਾਰਵਾਈ ਵਾਸਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 22 ਅਕਤੂਬਰ ਨੂੰ ਸੱਦੀ ਸੀ। ਇਸ ਮੀਟਿੰਗ ਦਾ ਇੱਕ ਨੁਕਾਤੀ ਏਜੰਡਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਦਿੱਤੇ ਅਸਤੀਫ਼ੇ ’ਤੇ ਵਿਚਾਰ ਕਰਨਾ ਹੈ।Chandigarh: After the resignation of Akal Takht Jathedar Giani Gurbachan Singh, it will be announced today about the Executive Jathedar. The meeting meeting of the Shiromani Gurdwara Parbandhak Committee is going on in this regard today. The meeting will be held at the head office of the Shiromani Gurdwara, Amritsar. The discussion is that Jathedar of Takht Damdama Sahib Giani Harpreet Singh or Jathedar of Takht Sri Kesgarh Sahib Giani Raghbir Singh is scheduled to take up the executive Jathedar of Sri Akal Takht Sahib.