Monday, October 14, 2019
Home > News > ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦਾ ਕਾਰਜਕਾਰੀ ਜਥੇਦਾਰ ਕਿਸਨੂੰ ਲਗਾਇਆ ਗਿਆ ,ਜਾਣੋਂ ਪੂਰਾ ਮਾਮਲਾ

ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦਾ ਕਾਰਜਕਾਰੀ ਜਥੇਦਾਰ ਕਿਸਨੂੰ ਲਗਾਇਆ ਗਿਆ ,ਜਾਣੋਂ ਪੂਰਾ ਮਾਮਲਾ

ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦਾ ਕਾਰਜਕਾਰੀ ਜਥੇਦਾਰ ਕਿਸਨੂੰ ਲਗਾਇਆ ਗਿਆ ,ਜਾਣੋਂ ਪੂਰਾ ਮਾਮਲਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਹੋਈ ਹੈ।ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਰੇ ਵਿਚਾਰਾਂ ਕੀਤੀਆਂ ਗਈਆਂ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ

ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।ਭਾਈ ਗੋਬਿੰਦ ਲੌਂਗੋਵਾਲ ਨੇ ਕਿਹਾ ਕਿ ਜਿਨ੍ਹਾਂ ਟਾਈਮ ਨਵਾਂ ਜਥੇਦਾਰ ਨਹੀਂ ਲਗਾਇਆ ਜਾਂਦਾ ਉਨ੍ਹਾਂ ਟਾਈਮ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹੋਣਗੇ।ਜ਼ਿਕਰਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਨੇ ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।ਉਨ੍ਹਾਂ ਨੇ ਅਸਤੀਫ਼ਾ ਦੇਣ ਨੂੰ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਸੀ।Whose matter was appointed by the acting jathedar of Sri Akal Takhat Sahib, the matter of complete inquiry: The emergency meeting of the Shiromani Gurdwara Parbandhak Committee, Amritsar, was held at the head office of the SGPC at Amritsar, where he discussed about the Akal Takht Jathedar Giani Harpreet after the emergency meeting of the Shiromani Gurdwara Parbandhak Committee Singh has been decided to appoint Sri Akal Takht as an executive jathedar.