Thursday, June 20, 2019
Home > News > ਫ਼ਤਹਿਵੀਰ ਦੇ ਫ਼ਾਨੀ ਸੰਸਾਰ ਤੋਂ ਜਾਨ ਮਗਰੋਂ ਫਤਿਹ ਦੇ ਦਾਦਾ ਜੀ ਨੇ ਲੋਕਾਂ ਨੂੰ ਕੀਤੀ ਇਹ ਭਾਵੁਕ ਅਪੀਲ

ਫ਼ਤਹਿਵੀਰ ਦੇ ਫ਼ਾਨੀ ਸੰਸਾਰ ਤੋਂ ਜਾਨ ਮਗਰੋਂ ਫਤਿਹ ਦੇ ਦਾਦਾ ਜੀ ਨੇ ਲੋਕਾਂ ਨੂੰ ਕੀਤੀ ਇਹ ਭਾਵੁਕ ਅਪੀਲ

150 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ 2 ਸਾਲ ਦੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਅੱਜ ਸਵੇਰੇ 5.15 ਵਜੇ ਬਾਹਰ ਕੱਢਣ ਮਗਰੋਂ ਚੰਡੀਗੜ੍ਹ ਦੇ ਪੀਜੀਆਈ ਲਿਜਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਫ਼ਤਹਿਵੀਰ ਨੂੰ ਮ੍ਰਿਤਕ ਐਲਾਨ ਦਿਤਾ। ਜਿਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਮਹਾਤਮਾ ਛਤੁਹਾਨੂੰ ਦੱਸ ਦੇਈਏ ਕਿ ਫਤਿਹਵੀਰ ਦੀ ਮੌਤ ਤੋਂ ਬਾਅਦ ਗੁੱਸੇ ਵਿਚ ਆਏ ਲੋਕਾਂ ਨੇ ਇਸ ਉਪਰੰਤ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਨਾਲ ਹੀ ਭਲਕੇ ਯਾਨੀ ਬੁੱਧਵਾਰ ਨੂੰ ਰੋਸ ਵਜੋਂ ਸੰਗਰੂਰ ਬੰਦ ਰੱਖਣ ਦਾ ਸੱਦਾ ਦਿਤਾ ਹੈ। ਇਸ ਦੇ ਨਾਲ ਹੀ ਲੋਕਾਂ ਨੇ ਫ਼ਤਹਿਵੀਰ ਨੂੰ ਬੋਰਵੈੱਲ ’ਚੋਂ ਬਾਹਰ ਕੱਢਣ ਲਈ ਕੁਤਾਹੀ ਵਰਤਣ ਵਾਲੇ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਰੁਧ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ। ਪਰ ਇਸ ਦੇ ਬਾਵਜੂਦ ਫ਼ਤਹਿਵੀਰ ਸਿੰਘ ਦੇ ਦਾਦਾ ਜੀ ਸ਼੍ਰੀ ਰੋਹੀ ਜੀ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਬੇਨਤੀ ਕੀਤੀ ਹੈ।ਜਾਣਕਾਰੀ ਅਨੁਸਾਰ ਉਨ੍ਹਾਂ ਨੇ ਭਾਵੁਕ ਹੁੰਦਿਆਂ ਬੇਨਤੀ ਕੀਤੀ ਹੈ ਕਿ ਸਮੂਹ ਸੰਗਤ ਤੇ ਪ੍ਰਸ਼ਾਸਨ ਵਲੋਂ ਫ਼ਤਹਿਵੀਰ ਨੂੰ ਬਚਾਉਣ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਤੁਹਾਨੂੰ ਦੱਸ ਦੇਈਏ ਕਿ ਫਤਿਹਵੀਰ ਦੇ ਦਾਦਾ ਜੀ ਨੇ ਕਿਹਾ ਹੈ ਵਾਹਿਗੁਰੂ ਨੂੰ ਕੁੱਝ ਹੋਰ ਮਨਜੂਰ ਸੀ ਇਸ ਲਈ ਹੁਣ ਆਪਾਂ ਸਾਰੇ ਫ਼ਤਹਿ ਦੇ ਨਾਂਅ ’ਤੇ ਆਮ ਲੋਕਾਂ ਨੂੰ ਤੰਗ ਨਾ ਕਰੀਏ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਧਰਨਾ ਨਾ ਲਗਾਇਆ ਜਾਵੇ ਤੇ ਸਾਂਤੀ ਬਣਾਈ ਰੱਖੀਏ ਤਾਂ ਜੋ ਅਸੀਂ ਉਸ ਦੀ ਮਿੱਟੀ ਨੂੰ ਸ਼ਾਂਤੀ ਨਾਲ ਸਮੇਟ ਸਕੀਏ। ਸ਼੍ਰੀ ਰੋਹੀ ਜੀ ਨੇ ਇਸ ਦੌਰਾਨ ਲੋਕਾਂ ਨੂੰ ਜਾਮ ਖੋਲ੍ਹਣ ਦੀ ਅਪੀਲ ਕੀਤੀ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਸਭ ਨੂੰ ਆਪੋ ਅਪਣੇ ਧਾਰਮਿਕ ਸਥਾਨਾਂ ’ਤੇ ਫ਼ਤਹਿ ਲਈ ਅਰਦਾਸ ਕਰਨ ਦੀ ਬੇਨਤੀ ਕੀਤੀ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਸਭਾ ਦਾ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਇਸ ਮੁਸ਼ਕਿਲ ਘੜੀ ਵਿਚ ਸਾਡੀ ਮਦਦ ਕੀਤੀ।

Leave a Reply

Your email address will not be published. Required fields are marked *